ਚੰਡੀਗੜ੍ਹ, 24 ਜੂਨ – ਸੂਬੇ ਦੀ ਆਪ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਤਹਿਤ 15 ਅਗਸਤ ਤੋਂ ਪੰਜਾਬ ਭਰ ਵਿਚ ਮੁਹੱਲਾ ਕਲੀਨਿਕ ਖੋਲ੍ਹਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ । ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇਕ ਤਸਵੀਰ ਦਿਖਾਉਂਦਿਆਂ ਦੱਸਿਆ ਕਿ ਪੰਜਾਬ ਵਿਚ ਇਸ ਤਰ੍ਹਾਂ ਦੇ ਮੁਹੱਲਾ ਕਲੀਨਿਕ ਹੋਣਗੇ । ਮੁੱਖ ਮੰਤਰੀ ਮਾਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਲੋਕਾਂ ਲਈ ਚੰਗੀ ਸਿਹਤ ਦਾ ਜੋ ਵਾਅਦਾ ਕੀਤਾ ਸੀ ਉਸ ਵੱਲ ਅਸੀਂ ਅੱਗੇ ਵਧ ਰਹੇ ਹਾਂ ਤੇ ਪੰਜਾਬ ਵਿਚ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕ ਸਿਹਤਮੰਦ ਪੰਜਾਬ ਬਣਾਉਣ ‘ਚ ਕ੍ਰਾਂਤੀਕਾਰੀ ਕਦਮ ਸਾਬਤ ਹੋਣਗੇ ।
ਪੰਜਾਬ ਵਿਚ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕ ਸਿਹਤਮੰਦ ਪੰਜਾਬ ਲਈ ਕ੍ਰਾਂਤੀਕਾਰੀ ਕਦਮ ਸਾਬਤ ਹੋਣਗੇ – ਭਗਵੰਤ ਮਾਨ
