ਚੰਡੀਗੜ੍ਹ, 25 ਜੂਨ- ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਸਰੇ ਦਿਨ ਖਣਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਰੇਤ ਬਜਰੀ ਦੇ ਰੇਟਾਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਰੇਤ ਬਜਰੀ ਤੋਂ ਪੰਜਾਬ ਸਰਕਾਰ ਨੂੰ 30 ਕਰੋੜ ਮਾਲੀਆ ਆ ਰਿਹਾ ਹੈ। ਨਜਾਇਜ਼ ਮਾਈਨਿੰਗ ਦੇ 277 ਕੇਸ ਦਰਜ ਕੀਤੇ ਗਏ ਹਨ। ਸਸਤੀ ਰੇਤ ਤੇ ਬਜਰੀ ਦੇਣਾ ਮਾਨ ਸਰਕਾਰ ਦੀ ਜ਼ਿੰਮੇਵਾਰੀ ਹੈ।
ਸਸਤੀ ਰੇਤ ਬਜਰੀ ਦੇਣਾ ਮਾਨ ਸਰਕਾਰ ਦੀ ਜ਼ਿੰਮੇਵਾਰੀ: ਹਰਜੋਤ ਸਿੰਘ ਬੈਂਸ
