ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਬਜਟ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਦਨ ਅੰਦਰ ਭਾਸ਼ਣ ਦਿੱਤਾ ਗਿਆ।
ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਾਤ-ਪਾਤ, ਧਰਮ ਤੋਂ ਉੱਪਰ ਉੱਠ ਕੇ ਇਹ ਸਾਬਿਤ ਕਰ ਦਿੱਤਾ ਕਿ ਪੰਜਾਬ ਇਕ ਮਾਲਾ ‘ਚ ਪਰੋਇਆ ਸੂਬਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।