ਅੰਮ੍ਰਿਤਸਰ, 29 ਜੂਨ – ਗੁਰਦਾਸਪੁਰ ਜ਼ਿਲ੍ਹੇ ‘ਚ ਤਾਇਨਾਤ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਮਿਲੇ ਵੇਰਵਿਆਂ ਅਨੁਸਾਰ ਉਸ ਦੀ ਗ੍ਰਿਫਤਾਰੀ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਮੂਹ ਚੋਂ ਹੋਈ ਹੈ, ਜਿਸ ਨੂੰ ਪੁਲਿਸ ਪੁੱਛਗਿੱਛ ਲਈ ਆਪਣੇ ਨਾਲ ਗੁਰਦਾਸਪੁਰ ਵਿਖੇ ਲੈ ਗਈ ਹੈ।
ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਡਰੱਗ ਇੰਸਪੈਕਟਰ ਬਬਲੀਨ ਕੌਰ ਗ੍ਰਿਫ਼ਤਾਰ
