ਪੰਜਾਬ ਵਿਧਾਨ ਸਭਾ ‘ਚ ‘ਅਗਨੀਪਥ’ ‘ਤੇ ਮਤਾ ਪੇਸ਼, CM ਬੋਲੇ-ਗ੍ਰਹਿ ਮੰਤਰੀ ਨਾਲ ਕਰਾਂਗਾ ਮੁਲਾਕਾਤ

mann/nawanpunjab.com

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਦੀ ‘ਅਗਨੀਪਥ’ ਯੋਜਨਾ ਦੇ ਖ਼ਿਲਾਫ਼ ਮਤਾ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵੱਡੀ ਗਿਣਤੀ ‘ਚ ਨੌਜਵਾਨ ਫ਼ੌਜ ‘ਚ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਉਹ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਇਹ ਯੋਜਨਾ ਵਾਪਸ ਲੈਣ ਦੀ ਮੰਗ ਕਰਨਗੇ। ਇਸ ਮਤੇ ‘ਤੇ ਸਦਨ ‘ਚ ਬਹਿਸ ਜਾਰੀ ਹੈ।

Leave a Reply

Your email address will not be published. Required fields are marked *