ਵੱਡੀ ਖ਼ਬਰ : ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ

chnni/nawanpunjab.com

ਚੰਡੀਗੜ੍ਹ- ਮਨੀ ਲਾਂਡਰਿੰਗ ਮਾਮਲੇ ‘ਚ ਫਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਭੁਪਿੰਦਰ ਸਿੰਘ ਹਨੀ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।

ਭੁਪਿੰਦਰ ਸਿੰਘ ਹਨੀ ਵੱਲੋਂ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ‘ਤੇ ਹਾਈਕੋਰਟ ਨੇ ਦੋਹਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਬੀਤੇ ਦਿਨ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਅੱਜ ਅਦਾਲਤ ‘ਚ ਇਸ ਮਾਮਲੇ ਦੀ ਸੁਣਵਾਈ ਦੌਰਾਨ ਭੁਪਿੰਦਰ ਸਿੰਘ ਹਨੀ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਮਨੀ ਲਾਂਡਰਿੰਗ ਅਤੇ ਗੈਰ ਕਾਨੂੰਨੀ ਮਾਈਨਿੰਗ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਿਸ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਵੱਲੋਂ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ।

Leave a Reply

Your email address will not be published. Required fields are marked *