ਟਾਂਡਾ ਉੜਮੁੜ : ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ‘ਤੇ ਫੋਕਲ ਪੁਆਇੰਟ ਟਾਂਡਾ ਨਜ਼ਦੀਕ ਅੱਜ ਸਵੇਰੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਦੌਰਾਨ ਮਾਤਾ ਵੈਸ਼ਨੋ ਦੇਵੀ ਯਾਤਰਾ ਤੋਂ ਵਾਪਸ ਪਰਤ ਰਹੇ ਕਾਰ ਸਵਾਰ ਇੱਕੋ ਹੀ ਪਰਿਵਾਰ ਦੇ ਸ਼ਰਧਾਲੂਆਂ ‘ਚੋਂ 3 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਨਵਰ ਅੱਗਰਵਾਲ ਪੁੱਤਰ ਕਸਤੂਰੀ ਲਾਲ ਵਾਸੀ ਜ਼ਿਲ੍ਹਾ ਜਲੰਧਰ ਆਪਣੇ ਪਰਿਵਾਰ ਸਮੇਤ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਿਹਾ ਸੀ।
ਜਦੋਂ ਉਹ ਫੋਕਲ ਪੁਆਇੰਟ, ਟਾਂਡਾ ਉੜਮੁੜ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਕਾਰ ਪੁਲੀ ਨਾਲ ਟਕਰਾ ਗਈ। ਇਸ ਦੌਰਾਨ ਕਨਵਰ ਅੱਗਰਵਾਲ ਦੀ ਪਤਨੀ, ਧੀ ਵਰਿੰਦਾ ਅਤੇ ਮਾਂ ਰੇਨੂੰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕਨਵਰ ਖ਼ੁਦ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।
ਉਸ ਨੂੰ ਸਥਾਨਕ ਲੋਕਾਂ ਅਤੇ ਕਾਫੀ ਜੱਦੋ-ਜਹਿਦ ਉਪਰੰਤ ਹਾਦਸਾ ਗ੍ਰਸਤ ਕਾਰ ‘ਚੋਂ ਬਾਹਰ ਕੱਢ ਕੇ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ ਗਿਆ। ਇੱਥੇ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਅੱਗੇ ਰੈਫ਼ਰ ਕਰ ਦਿੱਤਾ ਗਿਆ।