ਚੰਡੀਗੜ੍ਹ, 4 ਜੁਲਾਈ – ਵਿਜੀਲੈਂਸ ਵਲੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆ ਖ਼ਿਲਾਫ਼ ਦਰਜ ਐਫ.ਆਈ.ਆਰ. ਨੂੰ ਰੱਦ ਕਰਨ ਵਾਲੀ ਸੰਗਤ ਸਿੰਘ ਗਿਲਜੀਆ ਵਲੋਂ ਦਾਇਰ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖ਼ਾਰਜ ਕਰ ਦਿੱਤੀ ਹੈ।
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 20 ਜੁਲਾਈ ਨੂੰ ਹੋਵੇਗੀ।