ਚੰਡੀਗੜ੍ਹ-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈਕੋਰਟ ਨੇ ਵਿੱਕੀ ਮਿੱਡੂਖੇੜਾ ਕਤਲ ਮਾਮਲੇ ‘ਚ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਨਾ-ਮਨਜ਼ੂਰ ਕਰ ਦਿੱਤਾ ਹੈ। ਅਦਾਲਤ ਨੇ ਹੁਕਮ ਦਿੱਤੇ ਹਨ ਕਿ ਸ਼ਗਨਪ੍ਰੀਤ ਨੂੰ ਭਾਰਤ ਆ ਕੇ ਜਾਂਚ ‘ਚ ਸ਼ਾਮਲ ਹੋਣਾ ਪਵੇਗਾ।
ਇਸ ਮਾਮਲੇ ਦੀ ਅਗਲੀ ਸੁਣਵਾਈ 6 ਜੁਲਾਈ ਤੱਕ ਮੁਲਤਵੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਸ਼ਗਨਪ੍ਰੀਤ ਵੱਲੋਂ ਹਾਈਕੋਰਟ ‘ਚ 2 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਕ ਪਟੀਸ਼ਨ ‘ਚ ਉਸ ਨੇ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਤੋਂ ਜਾਨ ਦਾ ਖ਼ਤਰਾ ਦੱਸਿਆ ਸੀ ਅਤੇ ਦੂਜੀ ਪਟੀਸ਼ਨ ‘ਚ ਵਿੱਕੀ ਮਿੱਡੂਖੇੜਾ ਕਤਲ ਕੇਸ ‘ਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।
ਦੱਸ ਦੇਈਏ ਕਿ ਸ਼ਗਨਪ੍ਰੀਤ ‘ਤੇ ਪਿਛਲੇ ਸਾਲ ਮੋਹਾਲੀ ‘ਚ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ‘ਚ ਸ਼ਾਮਲ ਹੋਣ ਦਾ ਦੋਸ਼ ਹੈ।