ਮੰਡੀ, 5 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ‘ਚ ਅੱਜ ਤੜਕੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਮੰਡੀ ਜ਼ਿਲ੍ਹੇ ‘ਚ ਤੇਜ਼ ਰਫ਼ਤਾਰ ‘ਚ ਆ ਰਿਹਾ ਬੇਕਾਬੂ ਟਰੱਕ ਇਕ ਘਰ ‘ਚ ਵੜ ਗਿਆ। ਘਰ ‘ਚ ਟਰੱਕ ਦੀ ਟੱਕਰ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ 1 ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਐੱਸ.ਐੱਸ.ਪੀ. ਆਸ਼ੀਸ਼ ਸ਼ਰਮਾ ਨੇ ਦਿੱਤੀ ਹੈ।
ਹਿਮਾਚਲ ਪ੍ਰਦੇਸ਼: ਮੰਡੀ ਇਲਾਕੇ ‘ਚ ਘਰ ‘ਚ ਵੜਿਆ ਬੇਕਾਬੂ ਟਰੱਕ, 3 ਲੋਕਾਂ ਦੀ ਮੌਤ
