ਮੋਗਾ ਕਚਹਿਰੀ ਦੇ ਬਾਹਰ ਦੋ ਧਿਰਾਂ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਗੈਂਗਵਾਰ ਦਾ ਸ਼ੱਕ

police/nawanpunjab.com

ਮੋਗਾ: ਮੋਗਾ ਦੀ ਜ਼ਿਲ੍ਹਾ ਕਚਹਿਰੀ ਦੇ ਬਾਹਰ ਅੱਜ ਉਸ ਵੇਲੇ ਮੌਹਾਲ ਖ਼ਰਾਬ ਹੋ ਗਿਆ ਜਦੋਂ ਦੋ ਧਿਰਾਂ ਦਰਮਿਆਨ ਅੰਨ੍ਹੇਵਾਹ ਗੋਲ਼ੀਆਂ ਚੱਲ ਗਈਆਂ। ਸੂਤਰਾਂ ਮੁਤਾਬਕ ਇਹ ਮਾਮਲਾ ਗੈਂਗਵਾਰ ਦਾ ਹੋ ਸਕਦਾ ਹੈ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਵਾਰਦਾਤ ਮੋਗਾ ਕਚਹਿਰੀਆਂ ਦੇ ਬਾਹਰ ਪਾਰਕਿੰਗ ਕੋਲ ਹੋਈ ਹੈ। ਫਿਲਹਾਲ ਪੁਲਸ ਮੌਕੇ ’ਤੇ ਹੈ।

ਵਾਰਦਾਤ ਵਾਲੀ ਥਾਂ ’ਤੇ ਮੌਜੂਦ ਲੋਕਾਂ ਦੇ ਦੱਸਣ ਮੁਤਾਬਕ ਇਸ ਦੌਰਾਨ ਕਈ ਰਾਊਂਡ ਫਾਇਰ ਹੋਏ ਹਨ। ਫਿਲਹਾਲ ਇਸ ਗੋਲਡੀਬਾਰੀ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ ਜਦਕਿ ਇਕ ਕਾਰ ਦੇ ਸ਼ੀਸ਼ੇ ਟੁੱਟੇ ਹਨ।

Leave a Reply

Your email address will not be published. Required fields are marked *