ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਨੂੰ ਮਾਲ ਵਿਭਾਗ ‘ਚ ਸ਼ਾਮਲ ਹੋਏ 855 ਨਵੇਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਮੁੱਖ ਮੰਤਰੀ ਮਾਨ ਵੱਲੋਂ ਨਵੇਂ ਬਣੇ ਪਟਵਾਰੀਆਂ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਭਰਤੀ ਹੋਏ ਨਵੇਂ ਪਟਵਾਰੀ 3 ਮਹੀਨਿਆਂ ਬਾਅਦ ਫੀਲਡ ‘ਚ ਕੰਮ ਕਰਦੇ ਦੇਖੇ ਜਾਣਗੇ। ਉਨ੍ਹਾਂ ਨੇ ਪਟਵਾਰੀਆਂ ਦੀ ਭਰਤੀ ਨੂੰ ਲੈ ਕੇ ਇਕ ਹੋਰ ਨਵਾਂ ਐਲਾਨ ਕਰ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਅਜੇ 700 ਤੋਂ ਜ਼ਿਆਦਾ ਹੋਰ ਪਟਵਾਰੀ ਭਰਤੀ ਕੀਤੇ ਜਾਣਗੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿਹੜੇ ਨਵੇਂ ਪਟਵਾਰੀ ਬਣਨਗੇ, ਉਨ੍ਹਾਂ ਦੀ ਟ੍ਰੇਨਿੰਗ ਦਾ ਸਮਾਂ ਡੇਢ ਸਾਲ ਤੋਂ ਘਟਾ ਕੇ ਇਕ ਸਾਲ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਜਲਦ ਹੀ ਕੰਮ ‘ਤੇ ਲੱਗ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵੇਂ ਭਰਤੀ ਪਟਵਾਰੀ ਪੰਜਾਬ ਵਾਸਤੇ ਈਮਾਨਦਾਰੀ ਨਾਲ ਕੰਮ ਕਰਨਗੇ ਕਿਉਂਕਿ ਪਟਵਾਰੀ ਦਾ ਸਬੰਧ ਹੀ ਜ਼ਮੀਨ ਨਾਲ ਹੈ। ਮੁੱਖ ਮੰਤਰੀ ਮਾਨ ਨੇ ਨਵੇਂ ਭਰਤੀ ਪਟਵਾਰੀਆਂ ਨੂੰ ਸਹੀ ਅਤੇ ਮਿਹਨਤ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਿਯੁਕਤੀ ਪੱਤਰ ਲੈਣ ਵਾਲੇ ਨੌਜਵਾਨ ਬਹੁਤ ਤਰੱਕੀ ਕਰਨਗੇ ਅਤੇ ਪੂਰੇ ਪੰਜਾਬ ਨੂੰ ਤੁਹਾਡੇ ‘ਤੇ ਮਾਣ ਹੋਵੇਗਾ।