ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵਿਆਹ ਕਰਵਾਉਣ ਜਾ ਰਹੇ ਹਨ। ਮੁੱਖ ਮੰਤਰੀ ਕੱਲ੍ਹ ਵੀਰਵਾਰ ਨੂੰ ਵਿਆਹ ਦੇ ਬੰਧਨ ਵਿਚ ਬੱਝਣਗੇ। ਮਿਲੀ ਜਾਣਕਾਰੀ ਮੁਤਾਬਕ ਡਾ. ਗੁਰਪ੍ਰੀਤ ਕੌਰ ਨਾਲ ਮੁੱਖ ਮੰਤਰੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਵਿਆਹ ਦੀਆਂ ਰਸਮਾਂ ਤੋਂ ਮਹਿਜ਼ ਇਕ ਦਿਨ ਪਹਿਲਾਂ ਹੀ ਇਸ ਦਾ ਐਲਾਨ ਕੀਤਾ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਗਵੰਤ ਮਾਨ ਦੀ ਮਾਂ ਅਤੇ ਭੈਣ ਨੇ ਹੀ ਉਨ੍ਹਾਂ ਲਈ ਇਹ ਰਿਸ਼ਤਾ ਲੱਭਿਆ ਹੈ, ਜਿਸ ਨੂੰ 7 ਜੁਲਾਈ ਨੂੰ ਵਿਆਹ ਦਾ ਰੂਪ ਦੇ ਦਿੱਤਾ ਜਾਵੇਗਾ।