ਮੁਹਾਲੀ, 7 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਗਮ ‘ਚ ਸ਼ਾਮਿਲ ਹੋਣ ਲਈ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮੁਹਾਲੀ ਹਵਾਈ ਅੱਡਾ ਵਿਖੇ ਪਹੁੰਚ ਚੁੱਕੇ ਹਨ। ਇੱਥੇ ਪਹੁੰਚਣ ਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਲੋਕ ਸੰਪਰਕ ਮੰਤਰੀ ਅਮਨ ਅਰੋੜਾ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਤੇ ਹੋਰ ਉੱਚ ਪੁਲਿਸ ਅਧਿਕਾਰੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਭਗਵੰਤ ਮਾਨ ਨੂੰ ਵਿਆਹ ਦੀ ਮੁਬਾਰਕਬਾਦ ਦਿੱਤੀ ਤੇ ਉਹ ਮੁੱਖ ਮੰਤਰੀ ਰਿਹਾਇਸ਼ ਲਈ ਰਵਾਨਾ ਹੋ ਗਏ।