ਚੰਡੀਗੜ੍ਹ, 7 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਹੋਰ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਗ੍ਰੰਥੀ ਸਿੰਘਾਂ ਵਲੋਂ ਆਨੰਦ ਕਾਰਜ ਦੀ ਰਸਮ ਸੰਪੂਰਨ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਸਿਰੋਪਾਉ ਭੇਟ ਕੀਤੇ ਜਾ ਰਹੇ ਹਨ।
ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਰਾਘਵ ਚੱਢਾ ਅਤੇ ਗੁਰਦੁਆਰਾ ਸਾਹਿਬ ਵਲੋਂ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ ਹੈ।