ਚੰਡੀਗੜ੍ਹ, 7 ਜੁਲਾਈ – ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਵਿਆਹ ਮੌਕੇ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ ‘ਤੇ ਮੁੱਖ ਮੰਤਰੀ ਰਿਹਾਇਸ਼ ਚੰਡੀਗੜ੍ਹ ਵਿਖੇ ਪਹੁੰਚੇ। ਉਹ ਮੁੱਖ ਮੰਤਰੀ ਮਾਨ ਨੂੰ ਗਲ਼ ਲੱਗ ਮਿਲੇ ਅਤੇ ਉਨ੍ਹਾਂ ਦੇ ਸਫ਼ਲ ਵਿਹੁਤਾ ਜੀਵਨ ਲਈ ਸੂਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਧੀ ਹਰਸ਼ਿਤਾ ਕੇਜਰੀਵਾਲ ਵਲੋਂ ਨਵ-ਵਿਆਹੀ ਜੋੜੀ ਨੂੰ ਇਸ ਖੁਸ਼ੀਆਂ ਭਰੇ ਮੌਕੇ ‘ਤੇ ਕੀਮਤੀ ਤੋਹਫ਼ਾ ਭੇਟ ਕੀਤਾ ਗਿਆ।