ਚੰਡੀਗੜ੍ਹ, 8 ਜੁਲਾਈ- ਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਸਿੰਗਲਾ ਨੂੰ ਇਹ ਜ਼ਮਾਨਤ ਹਾਈਕੋਰਟ ਵਲੋਂ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਹਾਈਕੋਰਟ ਵਿਚ ਸਿੰਗਲਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਨ੍ਹਾਂ ਤੋਂ ਕੋਈ ਰਿਕਵਰੀ ਨਹੀਂ ਹੋਈ ਹੈ।
ਉਥੇ ਹੀ ਜਿਸ ਕਾਲ ਰਿਕਾਰਡਿੰਗ ਵਿਚ ਉਨ੍ਹਾਂ ਦੀ ਆਵਾਜ਼ ਦੱਸੀ ਜਾ ਰਹੀ ਹੈ, ਉਸ ਲਈ ਸਿੰਗਲਾ ਨੇ ਆਵਾਜ਼ ਦੇ ਨਮੂਨੇ ਵੀ ਦੇ ਦਿੱਤੀ ਹਨ, ਲਿਹਾਜ਼ਾ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ, ਸਿੰਗਲਾ ਦੇ ਵਕੀਲ ਦੀ ਦਲੀਲ ਦਾ ਸਰਕਾਰ ਵਲੋਂ ਕੋਈ ਵਿਰੋਧ ਨਹੀਂ ਕੀਤਾ ਗਿਆ, ਜਿਸ ਤੋਂ ਬਾਅਦ ਹਾਈ ਕੋਰਟ ਨੇ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।