ਚੰਡੀਗੜ੍ਹ, 8 ਜੁਲਾਈ-ਸੁਖਪਾਲ ਸਿੰਘ ਖਹਿਰਾ ਵਲੋਂ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਇਕ ਵਾਰ ਫ਼ਿਰ ਦੁੱਖ ਸਾਂਝਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਟਵੀਟ ਕੀਤਾ ਗਿਆ ਹੈ।
ਟਵੀਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਦੋਸਤੋ, ਅੱਜ ਫ਼ਿਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਪਹੁੰਚ ਕੇ ਉਨ੍ਹਾਂ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕਰਕੇ ਹਮਦਰਦੀ ਜਤਾਈ, ਜਿਨ੍ਹਾਂ ਨੂੰ ਦੁੱਖ ਹੈ ਕਿ 3 ਦਿਨ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਅਸਲ ਕਾਤਲ ਫੜੇ ਨਹੀਂ ਗਏ ਹਨ। ਸਿੱਧੂ ਮੂਸੇਵਾਲਾ ਸਾਡੀ ਕੌਮ ਦਾ ਹੀਰਾ ਸੀ ਅਤੇ ਉਹ ਹਮੇਸ਼ਾ ਸਾਡੇ ਦਿਲਾਂ ‘ਚ ਅਮਰ ਰਹੇਗਾ।