ਫਤਹਿਗੜ੍ਹ ਸਾਹਿਬ, 8 ਜੁਲਾਈ- ਅੱਠੇ ਪਹਿਰ ਟਹਿਲ ਸੇਵਾ ਲਹਿਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਸੰਬੰਧ ‘ਚ ਸ਼ਹੀਦਾਂ ਦੀ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਦੇ ਟੋਡਰ ਮੱਲ ਹਾਲ ‘ਚ ਰੱਖਿਆ ਗਿਆ। ਬੇਅਦਬੀ ਇਜਲਾਸ ਹੁਣ 10 ਜੁਲਾਈ ਦੀ ਜਗ੍ਹਾ ਹੁਣ 17 ਜੁਲਾਈ ਨੂੰ ਕੀਤਾ ਜਾਵੇਗਾ।
ਜਾਣਕਾਰੀ ਦਿੰਦੇ ਹੋਏ ਲਹਿਰ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ‘ਚ ਕਿਸੇ ਨੇ ਵੀ ਕੋਈ ਗੱਲ ਨਹੀਂ ਕੀਤੀ ਬਲਕਿ ਇਸ ਸੰਬੰਧੀ ਬੋਲਣ ਵਾਲੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਵੀ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ। ਇਸ ਕਰਕੇ ਸਿੱਖ ਸੰਗਤ ‘ਚ ਰੋਹ ਪਾਇਆ ਜਾ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਬੇਅਦਬੀ ਇਜਲਾਸ ਰੱਖ ਕੇ ਸਿੱਖ ਸੰਗਤ ਆਪਣੀ ਗੱਲ ਸਰਕਾਰ ਦੇ ਕੰਨਾਂ ਤਕ ਪਹੁੰਚਾਉਣਾ ਚਾਹੁੰਦੀ ਹੈ।