ਲੁਧਿਆਣਾ, 11 ਜੁਲਾਈ- ਜਬਰ ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅੱਜ ਅਦਾਲਤ ਵਿਚ ਪੇਸ਼ ਹੋ ਗਏ ਹਨ।
ਅਦਾਲਤ ਵਿਚ ਪੇਸ਼ ਹੋਣ ਸਮੇਂ ਉਨ੍ਹਾਂ ਨਾਲ ਕੁਝ ਸਾਥੀ ਵੀ ਮੌਜੂਦ ਹਨ। ਸਾਬਕਾ ਵਿਧਾਇਕ ਅਦਾਲਤ ਅੰਦਰ ਬੈਠੇ ਹੋਏ ਹਨ ਤੇ ਅਦਾਲਤੀ ਕਾਰਵਾਈ ਚੱਲ ਰਹੀ ਹੈ।