ਅਹਿਮ ਖ਼ਬਰ : ‘ਸਿਮਰਜੀਤ ਬੈਂਸ’ 3 ਦਿਨਾਂ ਦੇ ਪੁਲਸ ਰਿਮਾਂਡ ‘ਤੇ, ਅਦਾਲਤ ‘ਚ ਅੱਜ ਕੀਤਾ ਸੀ ਆਤਮ-ਸਮਰਪਣ

bains/nawanpunjab.com

ਲੁਧਿਆਣਾ : ਜਬਰ-ਜ਼ਿਨਾਹ ਮਾਮਲੇ ‘ਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਸੋਮਵਾਰ ਸਵੇਰੇ ਅਦਾਲਤ ‘ਚ ਆਤਮ-ਸਮਰਪਣ ਕਰ ਦਿੱਤਾ ਗਿਆ। ਇਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 3 ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਜਬਰ-ਜ਼ਿਨਾਹ ਮਾਮਲੇ ‘ਚ ਅਦਾਲਤ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਜਬਰ-ਜ਼ਿਨਾਹ ਮਾਮਲੇ ‘ਚ ਸਿਮਰਜੀਤ ਬੈਂਸ ਸਮੇਤ ਬਾਕੀ ਦੋਸ਼ੀਆਂ ਨੇ ਵੀ ਆਤਮ-ਸਮਰਪਣ ਕਰ ਦਿੱਤਾ।

Leave a Reply

Your email address will not be published. Required fields are marked *