ਵਿਆਹ ਤੋਂ ਬਾਅਦ ਪਹਿਲੀ ਵਾਰ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ CM ਮਾਨ

mann/nawanpunjab.com

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri harmandir Sahib) ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ (Dr. Gurpreet Kaur) ਨਾਲ ਨਤਮਸਤਕ ਹੋਣ ਲਈ ਪੁੱਜੇ। ਮਾਨ ਦੀ ਮਾਂ ਤੇ ਭੈਣ ਵੀ ਉਨ੍ਹਾਂ ਦੇ ਨਾਲ ਸਨ। ਭਗਵੰਤ ਸਿੰਘ ਮਾਨ ਵਿਆਹ ਤੋਂ ਬਾਅਦ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ, ਜਿੱਥੇ ਉਨ੍ਹਾਂ ਨੇ ਗੁਰੂ ਘਰ ਵਿਖੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ। ਨਤਮਸਤਕ ਹੋਣ ਸਮੇਂ ਉਨ੍ਹਾਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸੁੰਦਰ ਰੁਮਾਲਾ ਸਾਹਿਬ ਭੇਟ ਕੀਤੇ।

ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਨੇ ਗ੍ਰਹਿਸਥ ਜੀਵਨ ਤੇ ਸਰਬੱਤ ਦੇ ਭਲੇ ਲਈ ਚੜ੍ਹਦੀਕਲਾ ਦੀ ਅਰਦਾਸ ਕੀਤੀ। ਭਗਵੰਤ ਸਿੰਘ ਮਾਨ ਵਿਸ਼ੇਸ਼ ਉਡਾਨ ਰਾਹੀਂ ਚੰਡੀਗੜ੍ਹ ਤੋਂ ਅੰਮ੍ਰਿਤਸਰ ਪੁੱਜੇ। ਇਸ ਤੋਂ ਬਾਅਦ ਉਹ ਗੱਡੀਆਂ ਦੇ ਕਾਫਲੇ ਰਾਹੀਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਤੇ ਪਰਿਕਰਮਾ ਕਰ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕੀਤੇ। ਭਗਵੰਤ ਸਿੰਘ ਮਾਨ ਤੇ ਡਾ. ਗੁਰਪ੍ਰੀਤ ਕੌਰ ਨੂੰ ਸੂਚਨਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾੳ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Leave a Reply

Your email address will not be published. Required fields are marked *