ਮੰਤਰੀ ਆਸ਼ੂ ਦੇ ਘਰ ਬਾਹਰ ਅਕਾਲੀ ਦਲ ਦਾ ਪ੍ਰਦਰਸ਼ਨ, ਪੁਲਸ ਨੇ ਹਿਰਾਸਤ ‘ਚ ਲਏ ਕਈ ਵਰਕਰ

akai arest/nawanpunab.com

ਲੁਧਿਆਣਾ, 14 ਜੁਲਾਈ (ਦਲਜੀਤ ਸਿੰਘ)- ਲੁਧਿਆਣਾ ‘ਚ ਅੱਜ ਕਈ ਅਕਾਲੀ ਕਾਰਕੁੰਨਾਂ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਬਾਹਰ ਧਰਨਾ ਲਾ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੁਲਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਅਕਾਲੀ ਕਾਰਕੁੰਨਾਂ ਨੂੰ ਹਿਰਾਸਤ ‘ਚ ਲੈ ਲਿਆ। ਮਿਲੀ ਜਾਣਕਾਰੀ ਮੁਤਾਬਕ ਪ੍ਰਦਰਸ਼ਨ ਦੌਰਾਨ ਅਕਾਲੀ ਕਾਰਕੁੰਨਾਂ ਵੱਲੋਂ ਸੁਰੱਖਿਆ ਨੂੰ ਲੈ ਕੇ ਲਾਏ ਗਏ ਬੈਰੀਕੇਡ ਵੀ ਤੋੜ ਗਏ, ਜਿਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ।

ਦੱਸਣਯੋਗ ਹੈ ਕਿ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਿਮਰਜੀਤ ਸਿੰਘ ਬੈਂਸ ‘ਤੇ ਇਕ ਔਰਤ ਨਾਲ ਜਬਰ-ਜ਼ਿਨਾਹ ਕਰਨ ਸਬੰਧੀ ਲੁਧਿਆਣਾ ‘ਚ ਮਾਮਲਾ ਦਰਜ ਕੀਤਾ ਗਿਆ ਹੈ ਪਰ ਅਜੇ ਤੱਕ ਬੈਂਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ, ਜਿਸ ਨੂੰ ਲੈ ਕੇ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *