ਮੋਗਾ, 12 ਜੁਲਾਈ-ਮੋਗਾ ਜ਼ਿਲ੍ਹੇ ਦੇ ਕਸਬਾ ਧਰਮਕੋਟ ਅਧੀਨ ਪੈਂਦੇ ਪਿੰਡ ਬਰਹਮਕੇ ਦੇ 23 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਗਿੱਲ ਦੀ ਅਚਾਨਕ ਆਸਟ੍ਰੇਲੀਆ ‘ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਜਾਣਕਾਰੀ ਮੁਤਾਬਿਕ ਲਵਪ੍ਰੀਤ ਸਿੰਘ ਤਿੰਨ ਸਾਲ ਪਹਿਲਾਂ ਆਸਟ੍ਰੇਲੀਆ ਦੇ ਸਿਡਨੀ ਸ਼ਹਿਰ ‘ਚ ਪੜ੍ਹਾਈ ਦੇ ਬੇਸ ਤੇ ਗਿਆ ਸੀ। ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਸਦੀ ਅਚਾਨਕ ਹੋਈ ਮੌਤ ਨਾਲ ਜਿੱਥੇ ਬਰਹਮਕੇ ਪਿੰਡ ‘ਚ ਸੋਗ ਦੀ ਲਹਿਰ ਹੈ, ਉੱਥੇ ਕਿਸਾਨ ਆਗੂ ਸੁਖਗਿੱਲ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।