ਚੰਡੀਗੜ੍ਹ, 12 ਜੁਲਾਈ – ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਬਾਰੇ ਬਿਆਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਹੈ। ਪ੍ਰੈੱਸ ਵਾਰਤਾ ਦੌਰਾਨ ਅਕਾਲੀ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ 20 ਜੁਲਾਈ ਤੱਕ ਬਿਆਨ ਵਾਪਸ ਲੈਣ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜੋ ਕਿ ਹੋਰ ਸਿਆਸੀ ਦਲਾਂ ਨਾਲ ਸੰਪਰਕ ਕਰੇਗੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਰਾਜਪਾਲ ਨਾਲ ਮੁਲਾਕਾਤ ਕਰ ਸਿੱਧੂ ਮੂਸੇਵਾਲਾ ਹੱਤਿਆਕਾਂਡ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰੇਗਾ।