ਅੰਮ੍ਰਿਤਸਰ, 13 ਜੁਲਾਈ- ਤਨਖ਼ਾਹਾਂ ਜਾਰੀ ਨਾ ਹੋਣ ਦੇ ਰੋਸ ਵਜੋਂ ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਮੁਲਾਜ਼ਮਾਂ ਵਲੋਂ ਅੱਜ ਸਵੇਰੇ 10 ਵਜੇ ਅੰਮ੍ਰਿਤਸਰ ਬੱਸ ਸਟੈਂਡ ਬੰਦ ਕਰ ਦਿੱਤਾ ਗਿਆ। ਅੰਮ੍ਰਿਤਸਰ-1 ਤੇ ਅੰਮ੍ਰਿਤਸਰ-2 ਡੀਪੂ ਦੇ ਪਨਬੱਸ ਮੁਲਾਜ਼ਮਾਂ ਵਲੋਂ ਜਿੱਥੇ ਬੱਸ ਅੱਡੇ ਤੋਂ ਕੋਈ ਵੀ ਬੱਸ ਬਾਹਰ ਨਹੀਂ ਨਿਕਲਣ ਦਿੱਤੀ ਗਈ, ਉੱਥੇ ਸੂਬਾ ਸਰਕਾਰ ਦੀਆਂ ਵਿਰੋਧੀ ਨੀਤੀਆਂ ਦੀ ਨਿੰਦਾ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਦੌਰਾਨ ਛੋਟੇ ਬੱਚਿਆਂ ਤੋਂ ਲੈ ਕੇ ਔਰਤਾਂ, ਬਜ਼ੁਰਗਾਂ ਆਦਿ ਸਭਨਾਂ ਨੂੰ ਗਰਮੀ ‘ਚ ਤੰਗ ਪ੍ਰੇਸ਼ਾਨ ਹੋਣਾ ਪਿਆ। ਸੂਬਾ ਆਗੂ ਜੋਧ ਸਿੰਘ ਨੇ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਦੁਪਹਿਰ 12 ਵਜੇ ਤੱਕ ਚੱਲੇਗਾ।