ਮਾਨਸਾ, 13 ਜੁਲਾਈ- ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਦਿੱਲੀ ਤੋ ਲਿਆਂਦੇ ਗਏ ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ, ਕੇਸ਼ਵ ਕੁਮਾਰ, ਕਸ਼ਿਕ ਕੁਮਾਰ ਤੇ ਦੀਪਕ ਟੀਨੂ ਦਾ 8 ਦਿਨਾਂ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਸਿਵਲ ਹਸਪਤਾਲ ‘ਚ ਮੈਡੀਕਲ ਚੈਕਅੱਪ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। ਇਨ੍ਹਾਂ ਚਾਰਾਂ ਵਿਅਕਤੀਆਂ ਨੂੰ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜ਼ਿਲ੍ਹਾ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ,ਜਿੱਥੇ ਅਦਾਲਤ ਨੇ ਇਨ੍ਹਾਂ ਚਾਰਾਂ ਨੂੰ 4 ਦਿਨ ਦਾ ਰਿਮਾਂਡ ਦਿੱਤਾ ਹੈ।
ਮੂਸੇਵਾਲਾ ਕਤਲਕਾਂਡ: ਸ਼ੂਟਰ ਫ਼ੌਜੀ ਸਮੇਤ 4 ਗੈਂਗਸਟਰਾਂ ਨੂੰ ਮਾਨਸਾ ਅਦਾਲਤ ‘ਚ ਕੀਤਾ ਗਿਆ ਪੇਸ਼
