ਐਸ ਏ ਐਸ ਨਗਰ, 14 ਜੁਲਾਈ- ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਜੋ ਕਿ ਪੇਸ਼ੇ ਵਜੋਂ ਐਡਵੋਕੇਟ ਹੈ, ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਵਲੋਂ ਉਸ ਨੂੰ ਅੱਜ ਅਦਾਲਤ ‘ਚ ਪੇਸ਼ ਕਰਕੇ 10 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ, ਜਦੋਂਕਿ ਬਚਾਅ ਪੱਖ ਦੇ ਵਕੀਲਾਂ ਵਲੋਂ ਪੁਲਿਸ ਰਿਮਾਂਡ ਦਾ ਵਿਰੋਧ ਕਰਦਿਆਂ ਕਿਹਾ ਗਿਆ ਕਿ ਦਲਜੀਤ ਸਿੰਘ ਗਿਲਜੀਆਂ ਕੋਲੋਂ ਵਿਜੀਲੈਂਸ ਵਲੋਂ ਪਹਿਲਾਂ ਹੀ ਬਰਾਮਦਗੀ ਕਰ ਲਈ ਗਈ ਹੈ ਅਤੇ ਹੁਣ ਪੁਲਿਸ ਰਿਮਾਂਡ ਦੀ ਕੋਈ ਜ਼ਰੂਰਤ ਨਹੀਂ ਹੈ। ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦਲਜੀਤ ਸਿੰਘ ਗਿਲਜੀਆਂ ਨੂੰ 17 ਜੁਲਾਈ ਤੱਕ ਪੁਲਿਸ ਰਿਮਾਂਡ ਤੇ ਭੇਜ ਦਿੱਤਾ।
Related Posts

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਸ਼ੂਟਰਾਂ ਨੂੰ ਕੀਤਾ ਗਿਆ ਅਦਾਲਤ ‘ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ
ਮਾਨਸਾ, 5 ਜੁਲਾਈ- ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਦਿੱਲੀ ਤੋਂ ਲਿਆਂਦੇ ਗਏ ਸ਼ਾਰਪ ਸ਼ੂਟਰ ਪ੍ਰਿਯਵਰਤ ਫ਼ੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ…

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਲਈ ਸੁਝਾਅ ਮੰਗੇ
ਨਵੀਂ ਦਿੱਲੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਜੁਲਾਈ ਨੂੰ ਆਉਣ ਵਾਲੇ ਪ੍ਰੋਗਰਾਮ ‘ਮਨ ਕੀ ਬਾਤ’ ਲਈ ਨਾਗਰਿਕਾਂ ਨੂੰ ਆਪਣੇ…

ਪ੍ਰਧਾਨ ਮੰਤਰੀ ਖ਼ਿਲਾਫ਼ ਮਰਿਆਦਾ ਮਤਾ ਲਿਆਉਣ ਲਈ ਚੰਨੀ ਨੇ ਸਪੀਕਰ ਨੂੰ ਨੋਟਿਸ ਦਿੱਤਾ
ਨਵੀਂ ਦਿੱਲੀ, ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਆਗੂ ਅਨੁਰਾਗ ਠਾਕੁਰ ਦੀਆਂ ਲੋਕ ਸਭਾ ਵਿੱਚ ਕੀਤੀਆਂ ਟਿੱਪਣੀਆਂ ਦੇ…