ਚੰਡੀਗੜ੍ਹ, 14 ਜੁਲਾਈ- ਚੰਡੀਗੜ੍ਹ ਪੁਲਿਸ ਹੈੱਡਕੁਆਟਰ ਵਿਖੇ ਆਈ.ਜੀ. ਸੁਖਚੈਨ ਸਿੰਘ ਗਿੱਲ ਵਲੋਂ ਜਲੰਧਰ ‘ਚ ਫੜ੍ਹੇ ਗਏ 13 ਗੈਂਗਸਟਰਾਂ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਕਰਕੇ ਉਨ੍ਹਾਂ ਵਲੋਂ ਵੱਡੇ ਖ਼ੁਲਾਸੇ ਕੀਤੇ ਗਏ ਹਨ। ਖ਼ੁਲਾਸੇ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਫੜ੍ਹੇ ਗਏ ਗੈਂਗਸਟਰਾਂ ਖ਼ਿਲਾਫ਼ 2 ਤੋਂ ਲੈ ਕੇ 5 ਪਰਚੇ ਪਹਿਲਾਂ ਹੀ ਦਰਜ ਹਨ ਅਤੇ ਫੜ੍ਹੇ ਗਏ ਗੈਂਗਸਟਰਾਂ ‘ਚੋਂ 9 ਸ਼ੂਟਰ ਹਨ।
ਇਹ ਗੈਂਗਸਟਰ ਜ਼ਿਆਦਾਤਰ ਤਰਨਤਾਰਨ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਗੈਂਗਸਟਰ ਲਾਰੈਂਸ ਗਰੁੱਪ ਨਾਲ ਸੰਬੰਧ ਰੱਖਦੇ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਨ੍ਹਾਂ ਗੈਂਗਸਟਰਾਂ ਵਲੋਂ ਬੰਬੀਹਾ ਗੈਂਗ ਦੇ ਗੈਂਗਸਟਰਾਂ ਨੂੰ ਮਾਰਨ ਦੀ ਸਾਜਿਸ਼ ਸੀ।