ਮਾਨਸਾ, 15 ਜੁਲਾਈ- ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ‘ਚ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ‘ਤੇ ਲਿਆਂਦੇ ਸ਼ੂਟਰ ਅੰਕਿਤ ਸੇਰਸਾ ਤੇ ਸਚਿਨ ਚੌਧਰੀ ਦਾ ਮਾਨਸਾ ਦੀ ਅਦਾਲਤ ਨੇ 8 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਦੋਵਾਂ ਦੀ ਪਹਿਲਾਂ ਸਥਾਨਕ ਸਿਵਲ ਹਸਪਤਾਲ ਵਿਖੇ ਸਿਹਤ ਜਾਂਚ ਕਰਵਾਈ ਗਈ ਅਤੇ ਫ਼ਿਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ।
ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ 8 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਹੈ। ਸੇਰਸਾ ਤੇ ਚੌਧਰੀ ਦੀ ਸੀ.ਆਈ.ਏ. ਸਟਾਫ਼ ਮਾਨਸਾ ਵਿਖੇ ਪੁੱਛ-ਗਿੱਛ ਕੀਤੀ ਜਾਵੇਗੀ ਅਤੇ ਸੰਭਵ ਹੈ ਕਿ ਅਗਲੇ ਦਿਨਾਂ ‘ਚ ਖਰੜ ਵਿਖੇ ਵੀ ਲਿਜਾਇਆ ਜਾਵੇ।