ਨਰਮਦਾ ਨਦੀ ’ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, ਰਾਹਤ ਕੰਮ ’ਚ ਜੁੱਟੀ NDRF ਦੀ ਟੀਮ

ਧਾਰ– ਮੱਧ ਪ੍ਰਦੇਸ਼ ਦੇ ਧਾਰ ਅਤੇ ਖਰਗੋਨ ਜ਼ਿਲ੍ਹੇ ਦੇ ਖਲਘਾਟ ’ਚ ਵੱਡਾ ਹਾਦਸਾ ਵਾਪਰ ਗਿਆ ਹੈ, ਇੱਥੇ ਕਰੀਬ 40 ਤੋਂ 50 ਯਾਤਰੀਆਂ ਨਾਲ ਭਰੀ ਇਕ ਬੱਸ ਨਰਮਦਾ ਨਦੀ ’ਚ ਡਿੱਗ ਗਈ ਹੈ। ਜਾਣਕਾਰੀ ਮੁਤਾਬਕ ਇੰਦੌਰ ਤੋਂ ਮਹਾਰਾਸ਼ਟਰ ਜਾ ਰਹੀ ਯਾਤਰੀ ਬੱਸ ਖਲਘਾਟ ਸੰਜੇ ਸੇਤੂ ਪੁਲ ’ਤੇ ਸੰਤੁਲਨ ਵਿਗੜਨ ਕਾਰਨ ਹੇਠਾਂ ਡਿੱਗ ਗਈ। ਫ਼ਿਲਹਾਲ 2 ਯਾਤਰੀਆਂ ਨੂੰ ਬਾਹਰ ਕੱਢਿਆ ਗਿਆ ਹੈ, ਜਿਨ੍ਹਾਂ ਦੀ ਹਾਲਤ ਚਿੰਤਾਜਨਕ ਹੈ।

ਇੰਦੌਰ ਦੇ ਡਿਵੀਜ਼ਨਲ ਕਮਿਸ਼ਨਰ ਪਵਨ ਸ਼ਰਮਾ ਨੇ ਦੋਵਾਂ ਜ਼ਿਲ੍ਹਿਆਂ ਦੇ ਕੁਲੈਕਟਰਾਂ ਨੂੰ ਮੌਕੇ ‘ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਖਰਗੋਨ ਜ਼ਿਲ੍ਹੇ ਦੇ ਖਲਟਾਕਾ, ਧਾਰ ਜ਼ਿਲੇ ਦੇ ਧਮਨੋਦ ਅਤੇ ਹੋਰ ਨੇੜਲੇ ਸਥਾਨਾਂ ਤੋਂ ਪੁਲਸ ਅਤੇ NDRF ਦੀਆਂ ਟੀਮਾਂ ਬਚਾਅ ਲਈ ਪਹੁੰਚ ਗਈਆਂ ਹਨ। ਮੁੱਢਲੀ ਜਾਣਕਾਰੀ ਅਨੁਸਾਰ ਹੁਣ ਤੱਕ ਸਿਰਫ਼ ਦੋ ਯਾਤਰੀਆਂ ਨੂੰ ਹੀ ਬਾਹਰ ਕੱਢਿਆ ਗਿਆ ਹੈ।

Leave a Reply

Your email address will not be published. Required fields are marked *