ਵੱਡੀ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ

nawanpunjab.com

ਚੰਡੀਗੜ੍ਹ- ਭ੍ਰਿਸ਼ਟਾਚਾਰ ਮਾਮਲੇ ‘ਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਸੰਗਤ ਸਿੰਘ ਗਿਲਜੀਆਂ ਨੂੰ ਅਦਾਲਤ ਨੇ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਾ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 25 ਜੁਲਾਈ ਨੂੰ ਹੋਣੀ ਹੈ। ਉਦੋਂ ਤੱਕ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਾਈ ਗਈ ਹੈ।

ਦੱਸਣਯੋਗ ਹੈ ਕਿ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਮਾਮਲੇ ‘ਚ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਓਰੋ ਨੇ ਜੰਗਲਾਤ ਘਪਲੇ ‘ਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਸੀ। ਇਸ ਮਾਮਲੇ ‘ਚ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।

Leave a Reply

Your email address will not be published. Required fields are marked *