ਅਕਾਲੀ ਦਲ ’ਚ ਫਿਰ ਉੱਠੀ ਬਗਾਵਤ, ਮਨਪ੍ਰੀਤ ਇਯਾਲੀ ਨੇ ਦਰੋਪਦੀ ਮੁਰਮੂ ਨੂੰ ਵੋਟ ਕਰਨ ਤੋਂ ਕੀਤਾ ਇਨਕਾਰ

ਲੁਧਿਆਣਾ- ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ ਦਲ ਦੇ ਵਿਧਾਇਕ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਰਾਸ਼ਟਰਪਤੀ ਚੋਣਾਂ ਦੇ ਬਾਇਕਾਟ ਦਾ ਐਲਾਨ ਕੀਤਾ ਹੈ। ਮਨਪ੍ਰੀਤ ਇਯਾਲੀ ਦੇ ਇਸ ਫ਼ੈਸਲੇ ਨੂੰ ਅਕਾਲੀ ਦਲ ਵਿਚ ਇਕ ਵਾਰ ਫਿਰ ਬਗਾਵਤ ਵਜੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਚੋਣਾਂ ਵਿਚ ਐੱਨ. ਡੀ. ਏ. ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ।
ਪਾਰਟੀ ਲੀਡਰਸ਼ਿਪ ’ਤੇ ਸਵਾਲ ਚੁੱਕਦਿਆਂ ਮਨਪ੍ਰੀਤ ਇਯਾਲੀ ਨੇ ਕਿਹਾ ਕਿ ਪਾਰਟੀ ਨੇ ਐੱਨ. ਡੀ. ਏ. ਨੂੰ ਸਮਰਥਨ ਦੇਣ ਤੋਂ ਪਹਿਲਾਂ ਉਨ੍ਹਾਂ ਨਾਲ ਇਕ ਵਾਰ ਵੀ ਸਲਾਹ ਮਸ਼ਵਰਾ ਨਹੀਂ ਕੀਤਾ।

ਮਨਪ੍ਰੀਤ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਆਉਣ ਤੋਂ ਬਾਅਦ ਵੀ ਸਾਡੇ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸਾਡੀ ਲੀਡਰਸ਼ਿਪ (ਅਕਾਲੀ ਦਲ) ਵੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੱਤਾ ਵਿਚ ਕਾਂਗਰਸ ਨੇ ਲੰਬਾ ਸਮਾਂ ਰਾਜ ਕੀਤਾ ਹੈ ਪਰ ਪੰਜਾਬ ਨਾਲ ਹਮੇਸ਼ਾ ਵਿਤਕਰਾ ਹੁੰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਸਿੱਖ ਕੌਮ ਨੇ ਦੇਸ਼ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ। ਦੇਸ਼ ਦੀ ਆਜ਼ਾਦੀ ਵਿਚ 80 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਸਿੱਖ ਕੌਮ ਨੇ ਦਿੱਤੀਆਂ ਹਨ। ਕਾਂਗਰਸ ਤੋਂ ਸਾਨੂੰ ਕੋਈ ਉਮੀਦ ਨਹੀਂ ਸੀ ਪਰ ਭਾਜਪਾ ਨੇ ਵੀ ਪੰਜਾਬ ਨਾਲ ਵਿਤਕਰਾ ਹੀ ਕੀਤਾ।

Leave a Reply

Your email address will not be published. Required fields are marked *