ਚੰਡੀਗੜ੍ਹ, 4 ਜੁਲਾਈ (ਦਲਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਲੀਡਰ ਰਾਕੇਸ਼ ਟਿਕੈਤ ਨੇ ਬੁੱਧਵਾਰ ਨੂੰ ਕਿਹਾ ਕਿ ਮੌਨਸੂਨ ਸੈਸ਼ਨ 19 ਜੁਲਾਈ ਤੋਂ ਸ਼ੁਰੂ ਹੋਣ ਤੋਂ ਬਾਅਦ ਕਿਸਾਨ ਸੰਸਦ ਵਿੱਚ ਆਪਣਾ ਵਿਰੋਧ ਪ੍ਰਦਰਸ਼ਨ ਕਰਨਗੇ। ਉਨ੍ਹਾਂ ਨੇ ਨਿਊਜ਼ ਏਜੰਸੀ ਏਐਨਆਈ ਨੂੰ ਕਿਹਾ, “ਉੱਥੇ (ਸੰਸਦ) 200 ਲੋਕ ਬੱਸ ਰਾਹੀਂ ਜਾਣਗੇ। ਅਸੀਂ ਇਸ ਲਈ ਭੁਗਤਾਨ ਕਰਾਂਗੇ। ਜਦੋਂ ਤੱਕ ਸਦਨ ਦੀ ਕਾਰਵਾਈ ਚੱਲੇਗੀ ਅਸੀਂ ਸੰਸਦ ਬਾਹਰ ਬੈਠਾਂਗੇ। ਇਹ ਸ਼ਾਂਤਮਈ ਪ੍ਰਦਰਸ਼ਨ ਹੋਏਗਾ। ਅੱਜ ਸਾਡੀ ਮੀਟਿੰਗ ਹੋਵੇਗੀ ਤੇ ਅਸੀਂ ਇੱਕ ਰਣਨੀਤੀ ਤਿਆਰ ਕਰਾਂਗੇ।” ਸਾਂਝੇ ਕਿਸਾਨ ਮੋਰਚੇ (ਐਸਕੇਐਮ) ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਛੱਤੀਸਗੜ੍ਹ ਤੇ ਕਰਨਾਟਕ ਦੇ ਕਿਸਾਨ ਤੇ ਆਗੂ ਦਿੱਲੀ ਦੀਆਂ ਸਰਹੱਦਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਸੰਸਦ ਦੇ ਬਾਹਰ ‘ਕਾਨੂੰਨੀ ਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ’ ਵਿੱਚ ਹਿੱਸਾ ਲੈਣਗੇ।”
ਐਸਕੇਐਮ ਨੇ ਗੈਰ ਐਨਡੀਏ ਸੰਸਦ ਮੈਂਬਰਾਂ ਨੂੰ 17 ਜੁਲਾਈ ਨੂੰ ਆਪਣੇ ਦਫ਼ਤਰਾਂ ਜਾਂ ਸਰਕਾਰੀ ਰਿਹਾਇਸ਼ਾਂ ਲਈ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸਦਨ ਅੰਦਰ ਕਿਸਾਨਾਂ ਦੇ ਮੁੱਦੇ ਨੂੰ ਉਠਾਉਣ। ਐਸਕੇਐਮ ਨੇ ਕਿਹਾ, “ਜੇ ਵਿਰੋਧੀ ਪਾਰਟੀਆਂ ਕਿਸਾਨੀ ਦੀ ਹਮਾਇਤ ਲਈ ਗੰਭੀਰ ਹਨ, ਤਾਂ ਉਨ੍ਹਾਂ ਨੂੰ ਕੇਂਦਰ ਸਰਕਾਰ ਵਿਰੁੱਧ ਬੋਲਣਾ ਚਾਹੀਦਾ ਹੈ।” ਉਨ੍ਹਾਂ ਨੂੰ ਇਹ ਮੁੱਦਾ ਉਸੇ ਭਾਵਨਾ ਨਾਲ ਉਠਾਉਣਾ ਚਾਹੀਦਾ ਹੈ ਜਿਵੇਂ ਪਿਛਲੇ ਸੱਤ ਮਹੀਨਿਆਂ ਤੋਂ ਕਿਸਾਨ ਸਰਹੱਦਾਂ ਤੇ ਸੜਕਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।”