ਚੰਡੀਗੜ੍ਹ (ਬਿਊਰੋ) : ਭਾਰਤ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਲਈ ਸੋਮਵਾਰ ਸਵੇਰੇ 10 ਵਜੇ ਤੋਂ ਵੋਟਿੰਗ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਰਾਸ਼ਟਰਪਤੀ ਅਹੁਦੇ ਦੀ ਚੋਣ ਦੌਰਾਨ ਆਪਣੀ ਵੋਟ ਦੀ ਵਰਤੋਂ ਕੀਤੀ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪੋਸਟ ਪਾਉਂਦਿਆਂ ਕਿਹਾ ਕਿ ਅੱਜ ਸੰਵਿਧਾਨ ਅਨੁਸਾਰ ਰਾਸ਼ਟਰਪਤੀ ਚੋਣਾਂ ’ਚ ਆਪਣੀ ਵੋਟ ਦੀ ਤਾਕਤ ਦੀ ਵਰਤੋਂ ਕੀਤੀ।
ਰਾਸ਼ਟਰਪਤੀ ਚੋਣਾਂ : ਮੁੱਖ ਮੰਤਰੀ ਭਗਵੰਤ ਮਾਨ ਨੇ ਪਾਈ ਵੋਟ, ਕਹੀਆਂ ਇਹ ਅਹਿਮ ਗੱਲਾਂ
