ਲੁਧਿਆਣਾ, 19 ਜੁਲਾਈ- ਜਬਰ ਜਨਾਹ ਸਮੇਤ ਹੋਰ ਮਾਮਲਿਆਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਅਦਾਲਤ ਵਲੋਂ ਵੇਰਕਾ ਮੁਲਾਜ਼ਮਾਂ ਨਾਲ ਉਲਝਣ ਅਤੇ ਡਿਊਟੀ ‘ਚ ਰੁਕਾਵਟ ਪਾਉਣ ਦੇ ਮਾਮਲੇ ‘ਚ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਸੀ, ਜਦੋਂ ਪੁਲਿਸ ਮੁਲਾਜ਼ਮ ਉਨ੍ਹਾਂ ਨੂੰ ਲੈ ਕੇ 2 ਵਜੇ ਦੇ ਕਰੀਬ ਕੇਂਦਰੀ ਜੇਲ੍ਹ ਲੁਧਿਆਣਾ ਪਹੁੰਚੇ ਤਾਂ ਉੱਥੇ ਜੇਲ੍ਹ ਅਧਿਕਾਰੀਆਂ ਵਲੋਂ ਪੁਲਿਸ ਮੁਲਾਜ਼ਮਾਂ ਨੂੰ ਸਾਬਕਾ ਵਿਧਾਇਕ ਬੈਂਸ ਨੂੰ ਬਰਨਾਲਾ ਜੇਲ੍ਹ ਲਿਜਾਣ ਲਈ ਕਿਹਾ, ਜਿੱਥੇ ਕਿ ਹੁਣ ਸਾਬਕਾ ਵਿਧਾਇਕ ਬੈਂਸ ਨੂੰ ਬਰਨਾਲਾ ਜੇਲ੍ਹ ਲਿਜਾਇਆ ਜਾ ਰਿਹਾ ਹੈ। ਬੈਂਸ ਦੇ ਭਰਾ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਵਲੋਂ ਇਸ ਦਾ ਕਾਰਨ ਪੁੱਛਣ ਤੇ ਉਹ ਕੋਈ ਸਪੱਸ਼ਟ ਜਾਣਕਾਰੀ ਨਹੀਂ ਦੇ ਸਕੇ।
ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਬਰਨਾਲਾ ਜੇਲ੍ਹ ‘ਚ ਰੱਖਿਆ ਜਾਵੇਗਾ
