ਚੰਡੀਗੜ੍ਹ, 19 ਜੁਲਾਈ – ਹਰਿਆਣਾ ਦੇ ਨੂਹ ਵਿਖੇ ਨਾਜਾਇਜ਼ ਮਾਈਨਿੰਗ ਰੋਕਣ ਗਏ ਡੀ.ਐੱਸ.ਪੀ. ਸੁਰੇਂਦਰ ਸਿੰਘ ਦੀ ਹੱਤਿਆ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਮਾਰੇ ਗਏ ਡੀ.ਐੱਸ.ਪੀ. ਸੁਰੇਂਦਰ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਹਰਿਆਣਾ ਸਰਕਾਰ ਨੇ ਮਾਰੇ ਗਏ ਡੀ.ਐੱਸ.ਪੀ. ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਦੇਣ ਦਾ ਕੀਤਾ ਐਲਾਨ
