ਚੰਡੀਗੜ੍ਹ, 20 ਜੁਲਾਈ-ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਹਾਲੇ ਕੁਝ ਹੋਰ ਸਮਾਂ ਜੇਲ੍ਹ ‘ਚ ਹੀ ਕੱਟਣਾ ਪਵੇਗਾ, ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਦਰਅਸਲ ਗਾਇਕ ਵਲੋਂ ਕਬੂਤਰਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ ਖ਼ਿਲਾਫ਼ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ |
ਜਿਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ ਅਤੇ ਮਾਮਲੇ ਦੀ ਸੁਣਵਾਈ 15 ਸਤੰਬਰ ਤੱਕ ਟਾਲ ਦਿੱਤੀ ਹੈ।