ਤਪਾ ਮੰਡੀ,15 ਜੁਲਾਈ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਲੀਡਰ ਅਨਮੋਲ ਗਗਨ ਮਾਨ ਵਲੋਂ ਭਾਰਤੀ ਸੰਵਿਧਾਨ ਦੇ ਖ਼ਿਲਾਫ਼ ਗਲਤ ਸ਼ਬਦਾਵਲੀ ਕਰਨ ਦੇ ਵਿਰੋਧ ‘ਚ ਤਪਾ ਦੇ ਵਾਲਮੀਕੀ ਚੌਕ ‘ਚ ਪੁਤਲਾ ਫੂਕਣ ਉਪਰੰਤ ਜੰਮ ਕੇ ਨਾਅਰੇਬਾਜ਼ੀ ਕੀਤੀ।
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਲੋਂ ਆਮ ਆਦਮੀ ਪਾਰਟੀ ਦੀ ਲੀਡਰ ਗਗਨ ਮਾਨ ਵਿਰੁੱਧ ਰੋਸ ਮੁਜ਼ਾਹਰਾ
