ਚੰਡੀਗੜ੍ਹ, 22 ਜੁਲਾਈ- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ‘ਤੇ ਅੱਜ 29 ਜੁਲਾਈ ਦੀ ਤਾਰੀਖ਼ ਪਾ ਦਿੱਤੀ ਗਈ, ਕਿਉਂਕਿ ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਵਕੀਲਾਂ ਦਾ ਕਹਿਣਾ ਸੀ ਕਿ ਉਹ ਇਸ ਕੇਸ ਲਈ ਦਿੱਲੀ ਤੋਂ ਸੀਨੀਅਰ ਵਕੀਲ ਬੁਲਾਉਣਾ ਚਾਹੁੰਦੇ ਹਨ ਇਸ ਲਈ ਉਨ੍ਹਾਂ ਨੂੰ ਸਮਾਂ ਦਿੱਤਾ ਜਾਵੇ। ਦੱਸਣਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ‘ਤੇ ਪਹਿਲਾਂ ਹਾਈਕੋਰਟ ਦੇ 2 ਡਬਲ ਬੈਂਚ ਨਾਂਹ ਕਰ ਚੁੱਕੇ ਹਨ।
ਡਰੱਗ ਮਾਮਲਾ: ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ 29 ਨੂੰ
