ਕਿਸਾਨਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਦਿੱਤੀ ਇਹ ਰਾਹਤ

mann/nawanpunjab.com

ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਲਈ ਭਗਵੰਤ ਮਾਨ ਸਰਕਾਰ ਨੇ ਵੱਡਾ ਐਲਾਨ ਕਰਦਿਆਂ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਉਨ੍ਹਾਂ ਨੂੰ ਰਾਹਤ ਦਿੱਤੀ ਹੈ। ਸਰਕਾਰ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਲਈ ਮਿਆਦ ਵਧਾ ਕੇ 15 ਸਤੰਬਰ ਤੱਕ ਕਰ ਦਿੱਤੀ ਹੈ। ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਫ਼ਾਇਦਾ ਲੈਣ।

ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਖ਼ਰਚੇ ‘ਚ ਵੀ ਕਟੌਤੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਹੁਣ ਤੱਕ 1.28 ਲੱਖ ਕਿਸਾਨ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਨਾਲ 123 ਕਰੋੜ ਰੁਪਏ ਦੀ ਬੱਚਤ ਹੋਈ ਹੈ।

Leave a Reply

Your email address will not be published. Required fields are marked *