ਚੰਡੀਗੜ੍ਹ, 27 ਜੁਲਾਈ (ਲਲਿਤਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਬੀਤੇ ਦਿਨੀਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕੋਰੋਨਾ ਹੋ ਜਾਣ ਤੋਂ ਬਾਅਦ ਸੰਧਵਾਂ ਨੇ ਇਹ ਫ਼ੈਸਲਾ ਲਿਆ ਹੈ।
ਸੰਧਵਾਂ, ਬੈਂਸ ਦੇ ਸੰਪਰਕ ‘ਚ ਆਏ ਸਨ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਇਕ ਬੁਲਾਰੇ ਅਨੁਸਾਰ ਸੰਧਵਾਂ ਕੋਵਿਡ ਨਿਯਮਾਂ ਅਤੇ ਹਦਾਇਤਾਂ ਦੀ ਪੂਰੀ ਪਾਲਣਾ ਕਰ ਰਹੇ ਹਨ।