ਚੰਡੀਗੜ੍ਹ, 29 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਪੂਰਨ ਸਿੰਘ ਜੀ ਦੀ ਨਿਰਸੁਆਰਥ ਸੇਵਾ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦੇ ਹੋਏ ਅਹਿਮ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਇਸ ਸੰਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂਅ ਭਗਤ ਪੂਰਨ ਸਿੰਘ ਜੀ ਦੇ ਨਾਂਅ ‘ਤੇ ਹੋਵੇਗਾ, ਜਿਸ ਦੀ ਮਨਜ਼ੂਰੀ ਵਿਭਾਗ ਨੂੰ ਦੇ ਦਿੱਤੀ ਗਈ ਹੈ।
ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂਅ ਭਗਤ ਪੂਰਨ ਸਿੰਘ ਜੀ ਦੇ ਨਾਂਅ ‘ਤੇ ਹੋਵੇਗਾ: ਭਗਵੰਤ ਮਾਨ
