ਚੰਡੀਗੜ੍ਹ, 29 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਾਲ ਹੀ ਸੜਕਾਂ ਦੀ ਚੌੜਾਈ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਨੇ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਉਣ ਲਈ ਸੜਕਾਂ ਕਿਨਾਰੇ 2 ਲੱਖ ਬੂਟੇ ਲਗਾਉਣ ਦਾ ਟੀਚਾ ਜਲਦ ਪੂਰਨ ਲਈ ਅਧਿਕਾਰੀਆਂ ਨੂੰ ਆਖਿਆ ਹੈ।