ਫਰੀਦਕੋਟ,30 ਜੁਲਾਈ -ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਵਾਰਡ ‘ਚ ਫਟੇ ਗੱਦੇ ‘ਤੇ ਲਿਟਾਉਣ ਦਾ ਮਾਮਲਾ ਬਹੁਤ ਗਰਮਾ ਗਿਆ ਹੈ। ਸ਼ੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦਾ ਦੌਰਾ ਕਰਨ ਆਏ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੰਦ ਪਏ ਵਾਰਡ ਨੂੰ ਖੋਲ੍ਹ ਕੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਬਿਸਤਰੇ ‘ਤੇ ਪਏ ਪੁਰਾਣੇ ਗੱਦੇ ‘ਤੇ ਬਿਠਾ ਦਿੱਤਾ।
ਇਸ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਦੇਰ ਰਾਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਆਪਣਾ ਅਸਤੀਫ਼ਾ ਪੱਤਰ ਭੇਜ ਦਿੱਤਾ