ਚੰਡੀਗੜ੍ਹ, 30 ਜੁਲਾਈ-ਵਿਨੋਦ ਘਈ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ ਤੇ ਇਸ ਲਈ ਪੰਜਾਬ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸੀਨੀਅਰ ਵਕੀਲ ਵਿਨੋਦ ਘਈ ਦੀ ਪੰਜਾਬ ਦੇ ਐਡਵੋਕੇਟ ਜਨਰਲ (ਏ.ਜੀ.) ਵਜੋਂ ਨਿਯੁਕਤੀ ‘ਤੇ ਮੋਹਰ ਲਾ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਅਨਮੋਲ ਰਤਨ ਸਿੱਧੂ ਨੇ 19 ਜੁਲਾਈ ਨੂੰ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅਨਮੋਲ ਰਤਨ ਸਿੱਧੂ ਨੂੰ ਆਮ ਆਦਮੀ ਪਾਰਟੀ ਵਾਲੀ ਪੰਜਾਬ ਸਰਕਾਰ ਨੇ ਮਾਰਚ ‘ਚ ਐਡੀਸ਼ਨਲ ਜਨਰਲ ਦੇ ਅਹੁਦੇ ‘ਤੇ ਨਿਯੁਕਤ ਕੀਤਾ ਸੀ।