ਲੁਧਿਆਣਾ, 15 ਜੁਲਾਈ (ਦਲਜੀਤ ਸਿੰਘ)- ਕੇਂਦਰ ਸਰਕਾਰ ਵਲੋਂ ਵੱਖ-ਵੱਖ ਸੜਕੀ ਪ੍ਰਾਜੈਕਟਾਂ ਵਿਚ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ। ਜ਼ਮੀਨ ਦਾ ਪੂਰਾ ਮੁਆਵਜ਼ਾ ਲੈਣ ਲਈ ਅੱਜ ਰੋਡ ਸੰਘਰਸ਼ ਕਮੇਟੀ ਦੀ ਅਗਵਾਈ ‘ਚ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਐਲਾਨ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀ ਜ਼ਮੀਨ ਐਕੁਆਇਰ ਕਰਨ ਦਾ ਪੂਰਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਈ ਰਹੇਗਾ।
ਕਿਸਾਨਾਂ ਵਲੋਂ ਜ਼ਮੀਨਾਂ ਦਾ ਪੂਰਾ ਮੁਆਵਜ਼ਾ ਲੈਣ ਲਈ ਰੋਸ ਧਰਨਾ
