ਚੰਡੀਗੜ੍ਹ, 2 ਅਗਸਤ – ਗੋਬਿੰਦ ਸਾਗਰ ਝੀਲ ‘ਚ ਡੁੱਬ ਕੇ ਜਾਨਾਂ ਗੁਆਉਣ ਵਾਲੇ ਬਨੂੜ ਦੇ 7 ਨੌਜਵਾਨਾਂ ਦੀ ਮੌਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਇਸ ਨੂੰ ਲੈ ਕੇ ਕੀਤੇ ਟਵੀਟ ਵਿਚ ਭਗਵੰਤ ਮਾਨ ਨੇ ਕਿਹਾ ਕਿ ਮ੍ਰਿਤਕ ਨੌਜਵਾਨਾਂ ਦੇ ਹਰੇਕ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਫ਼ੰਡ ‘ਚੋਂ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।
ਭਗਵੰਤ ਮਾਨ ਵਲੋਂ ਗੋਬਿੰਦ ਸਾਗਰ ਝੀਲ ‘ਚ ਡੁੱਬ ਕੇ ਜਾਨਾਂ ਗੁਆਉਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਸਹਾਇਤਾ ਦਾ ਐਲਾਨ
