ਨਵੀਂ ਦਿੱਲੀ, 3 ਅਗਸਤ- ਪੰਜਾਬ ਤੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਵਲੋਂ ਰਾਜ ਸਭਾ ‘ਚ ਅਫ਼ਗਾਨਿਸਤਾਨ ‘ਚ ਸਿੱਖ ਕੌਮ ‘ਤੇ ਹੁੰਦੇ ਹਮਲਿਆਂ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਹਮਲੇ ਸਿਰਫ਼ ਸਿੱਖ ਕੌਮ ‘ਤੇ ਹੀ ਕਿਉਂ ਹੁੰਦੇ ਹਨ। ਇਸ ਦੌਰਾਨ ਉਨ੍ਹਾਂ ਵਲੋਂ ਕਾਬੁਲ ‘ਚ ਗੁਰਦੁਆਰੇ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੀ ਵੱਖਰੀ ਪਛਾਣ ‘ਤੇ ਹਮਲਾ ਹੈ।
ਰਾਜ ਸਭਾ ‘ਚ ਹਰਭਜਨ ਸਿੰਘ ਨੇ ਚੁੱਕਿਆ ਅਫ਼ਗਾਨਿਸਤਾਨ ‘ਚ ਸਿੱਖ ਕੌਮ ‘ਤੇ ਹੁੰਦੇ ਹਮਲਿਆਂ ਦਾ ਮੁੱਦਾ
