ਕਰਜ਼ਾ ਮੁਆਫ਼ੀ ‘ਚ ਵੀ ਘੋਟਾਲਾ, ਮੰਡੀ ਬੋਰਡ ਤੋਂ 700 ਕਰੋੜ ਵਸੂਲੇ ਪਰ ਮੁਆਫ਼ ਕੀਤੇ ਕੇਵਲ 590 ਕਰੋੜ : ਸੰਧਵਾ

kultar/nawanpunjab.com

ਚੰਡੀਗੜ੍ਹ, 15 ਜੁਲਾਈ (ਦਲਜੀਤ ਸਿੰਘ)- ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੇ ਕੇਵਲ 590 ਕਰੋੜ ਰੁਪਏ ਦਾ ਕਰਜ਼ਾ ਮੁਆਫ਼ੀ ਦੇ ਫ਼ੈਸਲੇ ਨੂੰ ਵਿਧਾਨ ਸਭਾ ਚੋਣਾਂ ਦੇਖਦਿਆਂ ‘ਗੋਗਲੂਆਂ ਤੋਂ ਮਿੱਟੀ ਝਾੜਨਾ’ ਕਰਾਰ ਦਿੰਦਿਆਂ ‘ਆਪ’ ਪੰਜਾਬ ਦੇ ਵਿਧਾਇਕ ਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਨੇ ਸਾਢੇ 4 ਸਾਲਾਂ ਵਿੱਚ ਕਰਜ਼ਾ ਮੁਆਫ਼ੀ ਦੇ ਫ਼ੈਸਲੇ ਹੀ ਕੀਤੇ ਹਨ।
ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੀ ਥਾਂਈਂ ਕਾਂਗਰਸੀਆਂ ਦੇ ਹੀ ਕਰਜ਼ੇ ਮੁਆਫ਼ ਕੀਤੇ ਹਨ। ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਪੰਜਾਬ ਦੇ ਕਿਸਾਨਾਂ, ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੇ ਹਰ ਤਰ੍ਹਾਂ ਦੇ ਕਰਜ਼ੇ ਕੈਬਨਿਟ ਦੀ ਪਹਿਲੀ ਮੀਟਿੰਗ ‘ਚ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ।

ਅਫਸੋਸ ਦੀ ਗੱਲ ਇਹ ਕਿ ਕਾਂਗਰਸ ਸਰਕਾਰ ਦਾ ਸਮਾਂ ਖ਼ਤਮ ਹੋ ਰਿਹਾ ਹੈ ਅਤੇ ਮੁੱਖ ਮੰਤਰੀ ਕਰਜ਼ਾਂ ਮੁਆਫ਼ੀ ਦੇ ਫ਼ੈਸਲੇ ਹੀ ਕਰ ਰਹੇ ਹਨ। ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ 2 ਲੱਖ 85 ਹਜ਼ਾਰ ਤੋਂ ਵੱਧ ਦੇ ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ‘ਜੋ ਊਠ ਦੇ ਮੂੰਹ ਜੀਰਾ ਦੇਣ’ ਦੇ ਬਰਾਬਰ ਹੈ। ਉਨ੍ਹਾਂ ਦੱਸਿਆ ਕਿ ਇੱਕ ਸਰਵੇਖਣ ਦੀ ਰਿਪੋਰਟ ਅਨੁਸਾਰ ਸੂਬੇ ਵਿੱਚ ਇੱਕ ਖੇਤ ਮਜਦੂਰ ਪਰਿਵਾਰ ਦੇ ਸਿਰ 77,000 ਰੁਪਏ ਦਾ ਕਰਜ਼ਾ ਹੈ ਪਰ ਕਾਂਗਰਸ ਸਰਕਾਰ ਵੱਲੋਂ ਕੀਤੇ ਐਲਾਨ ਅਨੁਸਾਰ ਇੱਕ ਖੇਤ ਮਜਦੂਰ ਪਰਿਵਾਰ ਦਾ ਕੇਵਲ 20,000 ਰੁਪਏ ਦਾ ਕਰਜ਼ਾ ਮੁਆਫ਼ ਹੋਵੇਗਾ ਅਤੇ ਪਰਿਵਾਰ ਦੇ ਸਿਰ ‘ਤੇ ਕਰੀਬ 57,000 ਰੁਪਏ ਦੇ ਕਰਜ਼ੇ ਦੀ ਤਲਵਾਰ ਲਟਕੀ ਰਹੇਗੀ।

Leave a Reply

Your email address will not be published. Required fields are marked *